ਨਵੀਂ ਦਿੱਲੀ, 29 ਜੂਨ
ਸੁਪਰੀਮ ਕੋਰਟ ਹਿੰਸਾ ਦੇ ਝੰਬੇ ਮਨੀਪੁਰ ਵਿਚ ਘੱਟਗਿਣਤੀ ਕੁਕੀ ਭਾਈਚਾਰੇ ਲਈ ਫੌਜੀ ਸੁਰੱਖਿਆ ਅਤੇ ਹਮਲਾ ਕਰਨ ਵਾਲੇ ਫਿਰਕੂ ਸਮੂਹਾਂ ਖਿਲਾਫ ਮੁਕੱਦਮਾ ਚਲਾਉਣ ਦੀ ਮੰਗ ਕਰਦੀ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰੇਗੀ। ਐੱਨਜੀਓ ‘ਮਨੀਪੁਰ ਟਰਾਈਬਲ ਫੋਰਮ’ ਵੱਲੋਂ ਦਾਇਰ ਪਟੀਸ਼ਨ ‘ਤੇ ਚੀਫ਼ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਪੀ.ਐੱਸ.ਨਰਸਿਮ੍ਹਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਵੈਕੇਸ਼ਨ ਬੈਂਚ ਨੇ 20 ਜੂਨ ਨੂੰ ਪਟੀਸ਼ਨ ‘ਤੇ ਫੌਰੀ ਸੁਣਵਾਈ ਦੀ ਮੰਗ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਸੀ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ, ਜਿਸ ਨਾਲ ਪ੍ਰਸ਼ਾਸਨ ਨੂੰ ਸਿੱਝਣਾ ਚਾਹੀਦਾ ਹੈ। -ਪੀਟੀਆਈ